ਜਲੰਧਰ ਦੇ MP ਚਰਨਜੀਤ ਚੰਨੀ ਨੂੰ ਸੰਸਦ ਰਤਨ ਨਾਲ ਕੀਤਾ ਸਨਮਾਨਿਤ

27 ਜੁਲਾਈ 2025: ਲੋਕ ਸਭਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ 17 ਸੰਸਦ ਮੈਂਬਰਾਂ ਨੂੰ ਸਾਲ 2025 ਲਈ ‘ਸੰਸਦ ਰਤਨ ਪੁਰਸਕਾਰ’6 ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਇਨ੍ਹਾਂ ਸਨਮਾਨਿਤ ਸੰਸਦ ਮੈਂਬਰਾਂ ਵਿੱਚ ਸ਼ਾਮਲ ਹਨ। ਉਨ੍ਹਾਂ ਨੂੰ ਇਹ ਪੁਰਸਕਾਰ ਸੰਸਦ ਵਿੱਚ ਪ੍ਰਭਾਵਸ਼ਾਲੀ ਕੰਮ ਕਰਨ ਅਤੇ ਜਨਤਕ ਹਿੱਤਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਦਿੱਤਾ ਗਿਆ ਹੈ।

ਇਸ ਸਨਮਾਨ ਨੂੰ ਪ੍ਰਾਪਤ ਕਰਨ ਤੋਂ ਬਾਅਦ, ਸੰਸਦ ਮੈਂਬਰ ਚਰਨਜੀਤ ਚੰਨੀ ਨੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਮੇਰੇ ਸੰਸਦੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ ਅਤੇ ਮੈਂ ਇਹ ਸਭ ਕੁਝ ਇਲਾਕੇ ਦੇ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਹੀ ਕਰ ਸਕਿਆ ਹਾਂ।

Read more :

ਵਿਦੇਸ਼

Scroll to Top