4 ਜਨਵਰੀ 2025: ਜਲੰਧਰ (jalandhar) ‘ਚ ਅੱਜ ਤੜਕੇ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਜਲੰਧਰ (jalandhar) ‘ਚ 2 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ (murder) ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਘਰ ‘ਚ ਸੁੱਤੇ ਹੋਏ ਸਨ ਜਦੋਂ ਦੋਸ਼ੀਆਂ ਨੇ ਗੋਲੀਆਂ (firing) ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਿਸ (rama mandi police) ਮੌਕੇ ‘ਤੇ ਪਹੁੰਚ ਗਈ। ਸੂਤਰਾਂ ਮੁਤਾਬਕ ਇਹ ਘਟਨਾ ਲੰਮਾ ਪਿੰਡ ਨੇੜੇ ਵਾਪਰੀ।
ਜਾਣਕਾਰੀ ਮੁਤਾਬਕ ਦੇਰ ਰਾਤ ਦੋਸਤਾਂ ਨੇ ਇਕੱਠੇ ਹੋ ਕੇ ਸ਼ਰਾਬ ਪੀਤੀ ਸੀ। ਪਰ ਸਵੇਰੇ ਆਪਸ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਦੋਸਤਾਂ ਵਿਚਾਲੇ ਝਗੜਾ ਇੰਨਾ ਵਧ ਗਿਆ ਕਿ ਉਨ੍ਹਾਂ ਨੇ ਇਕ-ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀਬਾਰੀ ਦੀ ਘਟਨਾ ਸ਼ਹੀਦ ਊਧਮ ਸਿੰਘ ਨਗਰ ਸਥਿਤ ਸ਼ੈਲਾਨੀ ਮਾਤਾ ਮੰਦਿਰ ਨੇੜੇ ਵਾਪਰੀ।
ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ
ਇਸ ਘਟਨਾ ਤੋਂ ਬਾਅਦ ਮੁਲਜ਼ਮ ਮੰਨਾ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਇਸ ਸਾਰੀ ਘਟਨਾ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਜਾਂਚ ਵਿੱਚ ਇਹ ਪੁਰਾਣੀ ਦੁਸ਼ਮਣੀ ਦਾ ਮਾਮਲਾ ਜਾਪ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ (vinay tiwari) ਵਾਸੀ ਬਸਤੀ ਸ਼ੇਖ ਆਪਣੇ ਦੋਸਤ ਦੇ ਘਰ ਸੌਂ ਰਹੇ ਸਨ। ਇਸ ਦੌਰਾਨ ਮਿੱਠਾਪੁਰ ਵਾਸੀ ਮੰਨਾ ਨੇ ਮੌਕੇ ‘ਤੇ ਆ ਕੇ ਸੁੱਤੇ ਪਏ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਦੋਵੇਂ ਨੌਜਵਾਨ ਥਾਣਾ ਡਵੀਜ਼ਨ ਨੰਬਰ-6 ਵਿੱਚ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ।
Read More: 2 ਜਨਵਰੀ ਨੂੰ ਅੱਧੇ ਦਿਨ ਲਈ ਖੁੱਲਣਗੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ, ਜਾਣੋ ਵੇਰਵਾ