ਚੰਡੀਗੜ੍ਹ, 14 ਜੂਨ 2024: ਸੱਤਾਧਾਰੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਜਲੰਧਰ (Jalandhar) ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ-ਪੱਛਮੀ ਸੀਟ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
ਸੂਤਰਾਂ ਮੁਤਾਬਕ ਸੀਐਮ ਭਗਵੰਤ ਸਿੰਘ ਮਾਨ ਹੁਣ ਚੋਣਾਂ ਤੱਕ ਜਲੰਧਰ ‘ਚ ਕਿਰਾਏ ਦੇ ਮਕਾਨ ਵਿੱਚ ਰਹਿਣਗੇ। ਉਨ੍ਹਾਂ ਦੀ ਘਰਵਾਲੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਰਹਿਣਗੀਆਂ। ਸੀਐਮ ਮਾਨ ਛੇਤੀ ਹੀ ਦੀਪ ਨਗਰ ਸ਼ਿਫਟ ਹੋ ਜਾਣਗੇ। ਇਹ ਫੈਸਲਾ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਬੈਠਕ ਤੋਂ ਬਾਅਦ ਲਿਆ ਗਿਆ ਹੈ।