5 ਦਸੰਬਰ 2024: ਅੰਮ੍ਰਿਤਸਰ ਜਲੰਧਰ ਰੋਡ ’ਤੇ ਅੱਜ ਸਵੇਰੇ-ਸਵੇਰੇ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੱਸ ਦੇਈਏ ਕਿ ਇਥੇ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ ਹੋਈ, ਜਿਸ ਦੇ ਵਿਚ ਬੱਸ ਦੇ ਪਰਖੱਚੇ ਤੱਕ ਉੱਡ ਗਏ, ਤੇ ਉਥੇ ਹੀ ਇਹ ਵੀ ਜਾਣਕਰੀ ਮਿਲੀ ਹੈ ਕਿ ਇਸ ਹਾਦਸੇ ਦੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ, ਤੇ ਕਈ ਲੋਕ ਇਸ ਹਾਦਸੇ ਵਿਚ ਜ਼ਖ਼ਮੀ ਹੋ ਗਏ ਹਨ।
ਦੱਸ ਦੇਈਏ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਹ ਜ਼ੇਰੇ ਇਲਾਜ਼ ਹਨ| ਉਥੇ ਹੀ ਪੁਲਿਸ ਦੇ ਵਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ| ਪੁਲਿਸ ਵਲੋ ਜਲਦ ਤੋਂ ਜਲਦ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ ਹੈ|
read more: Road Accident: ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਸੜਕ ਹਾਦਸਾ, 3 ਜਣਿਆਂ ਦੀ ਗਈ ਜਾਨ