Site icon TheUnmute.com

Jalandhar News: ਜਲੰਧਰ ਵਿਖੇ ਕਾਂਗਰਸੀ ਆਗੂਆਂ ਨੇ ਅਮਿਤ ਸ਼ਾਹ ਖ਼ਿਲਾਫ ਖੋਲ੍ਹਿਆ ਮੋਰਚਾ, ਜੰਮ ਕੇ ਕੀਤੀ ਨਾਅਰੇਬਾਜ਼ੀ

Jalandhar News

ਚੰਡੀਗੜ੍ਹ, 24 ਜਨਵਰੀ 2025: Jalandhar News: ਜਲੰਧਰ ਵਿਖੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਡਾ. ਬੀ.ਆਰ. ਅੰਬੇਡਕਰ ਸੰਬੰਧੀ ਬਿਆਨ ‘ਤੇ ਜਲੰਧਰ ਦੇ ਡਾਕਟਰ ਬਾਬਾ ਸਾਹਿਬ ਅੰਬੇਡਕਰ ਚੌਕ (ਨਕੋਦਰ ਚੌਕ) ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਹੈ | ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਡਾ. ਬੀ.ਆਰ. ਅੰਬੇਡਕਰ ‘ਤੇ ਟਿੱਪਣੀ ਕੀਤੀ ਸੀ |

ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦੀ ਡਾ. ਬੀ.ਆਰ. ਅੰਬੇਡਕਰ ‘ਤੇ ਟਿੱਪਣੀ ਦਲਿਤਾਂ ਦਾ ਅਪਮਾਨ ਹੈ। ਇਸ ਮੌਕੇ ਕਾਂਗਰਸ ਦੇ ਜਲੰਧਰ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦੀ ਅਗਵਾਈ ਹੇਠ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਧਰਨਾ ਦਿੱਤਾ ਗਿਆ | ਇਸ ਦੌਰਾਨ ਸਾਬਕਾ ਵਿਧਾਇਕ ਅਤੇ ਕਾਂਗਰਸ ਜਲੰਧਰ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਕੌਰ ਨੇ ਕਾਂਗਰਸੀ ਵਰਕਰਾਂ ਨਾਲ ਮਿਲ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਨੂੰ ਦਲਿਤ ਵਿਰੋਧੀ ਦੱਸਿਆ ਹੈ ।

ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੀ ਸਥਿਤੀ ‘ਚ ਜੇਕਰ ਭਾਜਪਾ ਸਰਕਾਰ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਭਾਵੇਂ ਸਾਨੂੰ ਆਉਣ ਵਾਲੇ ਦਿਨਾਂ ‘ਚ ਭੁੱਖ ਹੜਤਾਲ ਕਰਨੀ ਪਵੇ, ਅਸੀਂ ਪਿੱਛੇ ਨਹੀਂ ਹਟਾਂਗੇ।

ਕਾਂਗਰਸ ਆਗੂ ਸੁਰਿੰਦਰ ਕੌਰ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ‘ਤੇ ਟਿੱਪਣੀ ਦਲਿਤਾਂ ਦਾ ਅਪਮਾਨ ਹੈ। ਦੇਸ਼ ਦੇ ਲੋਕ ਉਸਨੂੰ ਕਦੇ ਮੁਆਫ਼ ਨਹੀਂ ਕਰਨਗੇ। ਦੇਸ਼ ਦਾ ਕੰਮਕਾਜ ਡਾ. ਬੀ.ਆਰ. ਅੰਬੇਡਕਰ ਦੁਆਰਾ ਬਣਾਏ ਗਏ ਸੰਵਿਧਾਨ ਅਨੁਸਾਰ ਚਲਾਇਆ ਜਾਂਦਾ ਹੈ।

Read More: Punjab Congress: ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪੰਜਾਬ ਕਾਂਗਰਸ ਅੱਜ ਕਰੇਗੀ ਉਮੀਦਵਾਰ ਦਾ ਐਲਾਨ

Exit mobile version