22 ਨਵੰਬਰ 2024: ਜਲੰਧਰ ਕਮਿਸ਼ਨਰੇਟ (Jalandhar Commissionerate) ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ, ਦੱਸ ਦੇਈਏ ਕਿ ਪੰਜਾਬ ਦੇ ਜਲੰਧਰ ‘ਚ ਪੁਲਿਸ (police) ਅਤੇ ਅੱਤਵਾਦੀ ਲਖਬੀਰ ਸਿੰਘ ਲੰਡਾ ਉਰਫ਼ ਲੰਡਾ ਹਰੀਕੇ ਦੇ ਸਾਥੀਆਂ ਵਿਚਾਲੇ ਜ਼ਬਰਦਸਤ ਮੁਠਭੇੜ ਹੋਈ ਹੈ। ਪੁਲਿਸ ਨੇ ਜਲੰਧਰ ਵਿੱਚ ਇੱਕ ਤਿੱਖੀ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ(arrest) ਕੀਤਾ ਹੈ। ਦੱਸ ਦੇਈਏ ਕਿ ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਹਨ| ਜਿਸ ਦੇ ਵਿੱਚ 2 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ| ਉਧਰ ਦੂਜੇ ਪਾਸੇ ਅੱਤਵਾਦੀ ਲਾਂਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।
ਜਾਣਕਾਰੀ ਮਿਲੀ ਹੈ ਕਿ ਇਹ ਦੇਸ਼ ਵਿਰੋਧੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਇਸ ਕਾਰਵਾਈ ਦੇ ਵਿੱਚ 7 ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ|
ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ‘ਚ 2 ਪੁਲਸ ਅਧਿਕਾਰੀ ਜ਼ਖਮੀ ਹੋ ਗਏ ਹਨ। ਅੱਤਵਾਦੀ ਲਾਂਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ।