Jalandhar

Jalandhar News: ਪੁਲਿਸ ਛਾਉਣੀ ‘ਚ ਤਬਦੀਲ ਜਲੰਧਰ ਦਾ ਇਹ ਇਲਾਕਾ, ਦੋ ਜਣੇ ਗ੍ਰਿਫਤਾਰ

ਚੰਡੀਗੜ੍ਹ, 21 ਜੂਨ 2024: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੂਬੇ ਦੇ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਜਲੰਧਰ (Jalandhar) ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ | ਪੁਲਿਸ ਨੇ ਜ਼ਿਲ੍ਹੇ ਦੇ ਇਲਾਕਿਆਂ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਕਾਰਵਾਈ ਜਲੰਧਰ (Jalandhar) ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਤਲਾਸ਼ੀ ਅਭਿਆਨ ਤਹਿਤ ਕੀਤੀ ਜਾ ਰਹੀ ਹੈ |

ਇਸਦੇ ਨਾਲ ਹੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਕਾਂਜੀ ਮੰਡੀ ਨੂੰ ਛਾਉਣੀ ‘ਚ ਤਬਦੀਲ ਕਰ ਕੇ ਕਾਸੋ (CASO) ਦੀ ਕਾਰਵਾਈ ਦੌਰਾਨ ਘਰਾਂ ‘ਤੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੈਰੋਇਨ ਵੀ ਬਰਾਮਦ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਵਿਕਣ ਨਹੀਂ ਦੇਣਗੇ ਅਤੇ ਜੇਕਰ ਕਿਸੇ ਬਾਰੇ ਪਤਾ ਲੱਗਾ ਤਾਂ ਉਸ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇਗਾ।

Scroll to Top