ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ਦੇ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਬਦਮਾਸ਼ ਦਵਿੰਦਰ ਬੰਬੀਹਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਅਨਿਲ ਕੁਮਾਰ ਉਰਫ ਰੌਕੀ ਅਤੇ ਮੁਕੇਸ਼ ਦੇ ਖ਼ਿਲਾਫ਼ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਤਿੰਨ ਨਜਾਇਜ਼ ਹਥਿਆਰ (illegal weapons) ਅਤੇ ਇੱਕ ਕਿਲੋ ਅਫੀਮ ਬਰਾਮਦ ਹੋਈ ਹੈ।
ਪੁਲਿਸ ਛੇਤੀ ਹੀ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਡੀਜੀਪੀ ਨੇ ਖੁਲਾਸਾ ਕੀਤਾ ਹੈ ਕਿ ਉਕਤ ਮੁਲਜ਼ਮ ਕਈ ਕਤਲ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਸ਼ਾਮਲ ਸਨ।