ਜਲੰਧਰ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਜਣਿਆਂ ਨੂੰ ਕੀਤਾ ਗ੍ਰਿਫਤਾਰ

Jalandhar police

ਚੰਡੀਗੜ੍ਹ, 24 ਮਾਰਚ 2024: ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਿਸ (Jalandhar police) ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ।

ਸਿਟੀ ਪੁਲਿਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਹੁਣ ਤੱਕ ਉਕਤ ਗਿਰੋਹ ਕੋਲੋਂ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ। ਛੇਤੀ ਹੀ ਪੁਲਿਸ ਸਾਰੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।