ਚੰਡੀਗੜ੍ਹ,18 ਅਕਤੂਬਰ 2023: ਜਲੰਧਰ ਪੁਲਿਸ (Jalandhar police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੱਜ ਸਵੇਰੇ ਮੁੰਬਈ ਤੋਂ ਬਦਮਾਸ਼ ਪੰਚਮ ਨੂਰ ਨੂੰ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਇੱਕ ਆਗੂ ਦੇ ਫਲੈਟ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਨਾਮਜ਼ਦ ਬਦਮਾਸ਼ ਪੰਚਮ ਨੂਰ ਨੂੰ ਬੁੱਧਵਾਰ ਸਵੇਰੇ ਕਮਿਸ਼ਨਰ ਪੁਲਿਸ ਦੀ ਸੀਆਈਏ ਸਟਾਫ ਟੀਮ ਨੇ ਮੁੰਬਈ ਤੋਂ ਗ੍ਰਿਫਤਾਰ ਕੀਤਾ ਹੈ।

ਡੀ.ਸੀ.ਪੀ ਹਰਵਿੰਦਰ ਸਿੰਘ ਵਿਰਕ ਨੇ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ 307 ਦੇ ਕੇਸ ਵਿੱਚ ਨਾਮਜ਼ਦ ਮੁਲਜ਼ਮ ਬਦਮਾਸ਼ ਨੂੰ ਬੁੱਧਵਾਰ ਸਵੇਰੇ ਪੁਲਿਸ ਨੇ ਮੁੰਬਈ ਪੁਲਿਸ ਦੇ ਸਹਿਯੋਗ ਨਾਲ ਇੱਕ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਸ ਤੋਂ ਪਹਿਲਾਂ ਵੀ ਪੰਚਮ ਨੂਰ ਖ਼ਿਲਾਫ਼ ਕਈ ਮਾਮਲੇ ਦਰਜ ਹਨ।




