ਚੰਡੀਗੜ੍ਹ, 21 ਅਪ੍ਰੈਲ 2024: ਜਲੰਧਰ ਕਮਿਸ਼ਨਰੇਟ ਪੁਲਿਸ ਦੀ ਬਦਮਾਸ਼ਾਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਪੁਲਿਸ ਨੇ ਬਦਮਾਸ਼ ਜੱਗੂ ਭਗਵਾਨਪੁਰੀਆ (Jaggu Bhagwanpuria) ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਅੰਮ੍ਰਿਤਸਰ ਦੇ ਰਾਜਦੀਪ ਕਤਲ ਕੇਸ ਵਿੱਚ ਲੋੜੀਂਦੇ ਸਨ ਅਤੇ ਇਹ ਹਥਿਆਰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਲਈ ਖਰੀਦੇ ਗਏ ਸਨ।
ਜਨਵਰੀ 19, 2025 8:40 ਪੂਃ ਦੁਃ