ਚੰਡੀਗੜ੍ਹ, 22 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਜਿਸ ਪਲੈਟੀਨਾ ਮੋਟਰਸਾਈਕਲ ‘ਤੇ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਫ਼ਰਾਰ ਹੋਇਆ ਸੀ, ਉਸ ਮੋਟਰਸਾਈਕਲ ਨੂੰ ਜਲੰਧਰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੰਜਾਬ ਪੁਲਿਸ ਵਲੋਂ ਜਾਰੀ ਇੱਕ ਵੀਡੀਓ ਵਿੱਚ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੰਗਲ ਅੰਬੀਆ ਤੋਂ ਬ੍ਰੀਜ਼ਾ ਕਾਰ ਨੂੰ ਮੋਟਰਸਾਈਕਲ ‘ਤੇ ਛੱਡ ਕੇ ਫ਼ਰਾਰ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ । ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਜਾਰੀ ਕੀਤੀਆਂ ਹਨ।
ਇਹ ਪਲੈਟੀਨਾ ਮੋਟਰਸਾਈਕਲ ਜਲੰਧਰ ਤੋਂ 45 ਕਿਲੋਮੀਟਰ ਦੀ ਦੂਰੀ ‘ਤੇ ਲਾਵਾਰਸ ਹਾਲਤ ‘ਚ ਖੜੀ ਮਿਲੀ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਜਲੰਧਰ ਤੋਂ ਕਰੀਬ 45 ਕਿਲੋਮੀਟਰ ਦੂਰ ਦਾਰਾਪੁਰ ਇਲਾਕੇ ‘ਚੋਂ ਨਹਿਰ ਦੇ ਕੰਢੇ ਲਾਵਾਰਸ ਹਾਲਤ ‘ਚ ਖੜ੍ਹੀ ਪਲੈਟੀਨਾ ਬਾਈਕ ਬਰਾਮਦ ਕੀਤੀ ਹੈ।