Site icon TheUnmute.com

Jalandhar News: ਜਲੰਧਰ ਪੁਲਿਸ ਵੱਲੋਂ 583 ਕੇਸਾਂ ਜ਼ਬਤ ਮੋਬਾਈਲ ਤੇ ਹੋਰ ਸਮਾਨ ਅਸਲ ਮਾਲਕਾਂ ਨੂੰ ਕੀਤਾ ਵਾਪਸ

Jalandhar police

ਚੰਡੀਗੜ੍ਹ/ਜਲੰਧਰ, 18 ਦਸੰਬਰ 2024: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ (Jalandhar police) ਨੇ 13 ਕਰੋੜ ਰੁਪਏ ਤੋਂ ਵੱਧ ਦਾ ਜ਼ਬਤ ਕੀਤਾ ਸਾਮਾਨ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨਜ਼, ਜਲੰਧਰ ਵਿਖੇ ਵਿਸ਼ੇਸ਼ ਪ੍ਰੋਗਰਾਮ ‘ਅਰਪਣ ਸਮਾਗਮ’ ਕਰਵਾਇਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿਛਲੇ ਸਾਲ ਦੌਰਾਨ ਸ਼ਹਿਰ ‘ਚ ਦਰਜ 583 ਵੱਖ-ਵੱਖ ਮਾਮਲਿਆਂ ‘ਚ ਜ਼ਬਤ ਕੀਤੇ 413 ਵਾਹਨ, 85 ਮੋਬਾਈਲ ਫ਼ੋਨ, ਕਈ ਘਰੇਲੂ ਸਮਾਨ, ਗਹਿਣੇ ਆਦਿ ਨੂੰ ਸਫਲਤਾਪੂਰਵਕ ਵਾਪਸ ਕਰਵਾਇਆ ਹੈ। ਇਸ ਤੋਂ ਇਲਾਵਾ ਕੇਂਦਰੀ ਉਪਕਰਨ ਪਛਾਣ ਰਜਿਸਟਰ (CEIR) ਪੋਰਟਲ ਰਾਹੀਂ ਲਗਭਗ 20 ਲੱਖ ਰੁਪਏ ਦੇ 100 ਗੁੰਮ ਹੋਏ ਸਮਾਰਟਫ਼ੋਨਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਹੈ।

ਸੀਪੀ ਸਵਪਨ ਸ਼ਰਮਾ (Jalandhar police) ਨੇ ਦੱਸਿਆ ਕਿ ਨਾਗਰਿਕਾਂ ਨੂੰ ਉਨ੍ਹਾਂ ਦੀ ਮਿਹਨਤ ਨਾਲ ਕਮਾਇਆ ਹੋਇਆ ਸਾਮਾਨ ਵਾਪਸ ਕਰਵਾ ਕੇ ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਸਮਾਨ ਡਕੈਤੀ ਜਾਂ ਵੱਖ-ਵੱਖ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਸੀ |

ਸੀਪੀ ਨੇ ਦੱਸਿਆ ਕਿ ਇਹ ਸਮਾਗਮ ਸਬੰਧਤ ਖੇਤਰ ਦੇ 14 ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਮਹਿਲਾ ਥਾਣਾ ਦੇ ਐਸਐਚਓ ਦੇ ਸਹਿਯੋਗ ਨਾਲ ਕੀਤਾ ਗਿਆ ਸੀ, ਜਿਨ੍ਹਾਂ ਨੇ ਜ਼ਬਤ ਕੀਤੇ ਸਮਾਨ ਨੂੰ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਕਰਨ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ। ਇਸ ਦੌਰਾਨ ਉਨ੍ਹਾਂ ਦੀਆਂ ਵਸਤੂਆਂ ਪ੍ਰਾਪਤ ਕਰਨ ਵਾਲਿਆਂ ਨੇ ਪੁਲਿਸ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

Read More: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਦਾ ਅਪਮਾਨ ਕੀਤਾ: ਬੀਬੀ ਜਗੀਰ ਕੌਰ

Exit mobile version