Site icon TheUnmute.com

ਜਲੰਧਰ ਛਾਉਣੀ ਰੇਲਵੇ ਸਟੇਸ਼ਨ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਲਗਾਇਆ ਪੱਕਾ ਧਾਰਨਾ

Jalandhar

ਜਲੰਧਰ 23 ਦਸੰਬਰ 2021 : ਪੰਜਾਬ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ (Jalandhar Cantonment Railway Station) ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਪ੍ਰਦਰਸ਼ਨ ਆਰੰਭ ਕਰ ਦਿੱਤਾ ਗਿਆ ਹੈ ਤੇ ਅੱਜ ਕਿਸਾਨ ਜਥੇਬੰਦੀਆਂ ਨੇ ਜਲੰਧਰ ਛਾਉਣੀ ਰੇਲਵੇ ਟਰੈਕ ਤੇ ਬੈਠ ਕੇ ਕੇਂਦਰ ਅਤੇ ਪੰਜਾਬ ਸਰਕਾਰ (Punjab Govt)  ਖ਼ਿਲਾਫ਼ ਧਰਨਾ ਲਗਾ ਦਿੱਤਾ ਹੈ। ਇਸ ਦੌਰਾਨ ਗੱਲਬਾਤ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸੂਬੇ ਦੀ ਚੰਨੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ ਤੇ ਕਿਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਨਹੀਂ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਦੇ ਪਰਿਵਾਰਾਂ ਵਿਚ ਕਾਫ਼ੀ ਰੋਸ ਹੈ।

Exit mobile version