ਚੰਡੀਗੜ੍ਹ 04 ਅਗਸਤ 2022: ਪੰਜਾਬ ‘ਚ ਅਕਸਰ ਹੀ ਲੁੱਟ-ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਉੱਥੇ ਹੀ ਅੱਜ ਜਲੰਧਰ ਦੇ ਸੋਢਲ ਇਲਾਕੇ ‘ਚ ਸਥਿਤ ਯੂਕੋ ਬੈਂਕ (UCO Bank) ‘ਚ ਦਿਨ-ਦਿਹਾੜੇ 13 ਲੱਖ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਲੁਟੇਰਿਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੇ ਸਟੇਟ ਬੈਂਕ ਆਫ ਇੰਡੀਆ ਦੀ ਮੇਨ ਬ੍ਰਾਂਚ ‘ਚੋ ਇਕ ਬੱਚਾ 35 ਲੱਖ ਰੁਪਏ ਨਾਲ ਭਰਿਆ ਬੈਗ ਚੁੱਕ ਕੇ ਲੈ ਗਿਆ ਸੀ |