ਚੰਡੀਗੜ੍ਹ, 17 ਅਪ੍ਰੈਲ 2023: ਅੱਜ ਆਮ ਆਦਮੀ ਪਾਰਟੀ (Aam Aadmi Party) ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰੇਗੀ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਕਾਗਜ ਦਾਖਲ ਕਰੇਗੀ | ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ | ਮੁੱਖ ਮੰਤਰੀ ਨੇ ਲਿਖਿਆ ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ‘ਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ…ਮਿਲਦੇ ਹਾਂ ਅੱਜ ਜਲੰਧਰ ਵਿਖੇ..
ਜਨਵਰੀ 19, 2025 1:04 ਪੂਃ ਦੁਃ