ਚੰਡੀਗੜ੍ਹ, 8 ਨਵੰਬਰ 2024: ਪੰਜਾਬ ਦੇ ਜ਼ਿਲ੍ਹੇ ਜਲੰਧਰ (Jalandhar) ‘ਚ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਜਲੰਧਰ ‘ਚ 12 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਜ਼ਿਲ੍ਹਾ ਮੈਜਿਸਟਰੇਟ ਨੇ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਕਾਰਨ ਮੀਟ ਅਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ | ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ।
Read more: PU: ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦਾ ਮੁੱਦਾ ਭਖਿਆ, MP ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੀ ਚਿੱਠੀ
ਜਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਡਾ: ਹਿਮਾਂਸ਼ੂ ਨੇ 12 ਨਵੰਬਰ ਨੂੰ ਜਲੰਧਰ (Jalandhar) ‘ਚ ਕੱਢੇ ਜਾਣ ਵਾਲੇ ਨਗਰ ਕੀਰਤਨ ਕਾਰਨ ਅੱਧੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ 12 ਨਵੰਬਰ ਨੂੰ ਦੁਪਹਿਰ ਤੋਂ ਬਾਅਦ ਸਾਰੇ ਸਰਕਾਰੀ, ਗੈਰ-ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।