Jalandhar weather

Jalandhar weather: ਜਲੰਧਰ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ, ਆਵਾਜਾਈ ਪ੍ਰਭਾਵਿਤ

ਜਲੰਧਰ, 26 ਜੂਨ 2025: Jalandhar weather: ਜਲੰਧਰ ‘ਚ ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ‘ਤੇ ਪਾਣੀ ਭਰ ਗਿਆ | ਭਾਰੀ ਮੀਂਹ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਬਾਜ਼ਾਰ ਪਾਣੀ ‘ਚ ਜਲਥਲ ਹੋ ਗਏ, ਜਿਸ ਕਾਰਨ ਆਮ ਨਾਗਰਿਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪਿਆ। ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਨਾਮ ‘ਤੇ ਪਿਛਲੇ ਕੁਝ ਸਾਲਾਂ ‘ਚ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਪਰ ਥੋੜ੍ਹੇ ਸਮੇਂ ਲਈ ਪਏ ਮੀਂਹ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਦੀਆਂ ਤਿਆਰੀਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਸਹੀ ਨਿਕਾਸੀ ਪ੍ਰਣਾਲੀ ਦੀ ਘਾਟ ਕਾਰਨ ਸੜਕਾਂ ਗੋਡਿਆਂ ਤੱਕ ਪਾਣੀ ਨਾਲ ਭਰ ਗਈਆਂ, ਜਿਸ ਨਾਲ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਨਗਰ ਨਿਗਮ ਸਿਰਫ਼ ਕਾਗਜ਼ਾਂ ‘ਤੇ ਤਿਆਰੀਆਂ ਕਰਦਾ ਹੈ, ਜਦੋਂ ਕਿ ਜ਼ਮੀਨੀ ਹਕੀਕਤ ਹਰ ਵਾਰ ਦੀ ਤਰ੍ਹਾਂ ਅਸਫਲਤਾ ਦੀ ਉਦਾਹਰਣ ਬਣ ਕੇ ਸਾਹਮਣੇ ਆਉਂਦੀ ਹੈ। ਲੋਕਾਂ ਨੇ ਸਵਾਲ ਉਠਾਏ ਹਨ ਕਿ ਜਦੋਂ ਸ਼ਹਿਰ ਨੂੰ ਸਮਾਰਟ ਸਿਟੀ ਦਾ ਦਰਜਾ ਮਿਲ ਗਿਆ ਹੈ, ਤਾਂ ਹਰ ਬਰਸਾਤ ਦੇ ਮੌਸਮ ‘ਚ ਇਹੀ ਦੁਰਦਸ਼ਾ ਕਿਉਂ ਹੁੰਦੀ ਹੈ?

Read More: ਅੰਮ੍ਰਿਤਸਰ ‘ਚ ਭਾਰੀ ਮੀਂਹ ਦਰਮਿਆਨ ਵੱਡੀ ਗਿਣਤੀ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ ਸੰਗਤਾਂ

Scroll to Top