Jalandhar West

Jalandhar: ਜਲੰਧਰ ਪੱਛਮੀ ਵਿਧਾਨ ਸਭਾ ਚੋਣ ਮੱਦੇਨਜਰ ਸਿਬਿਨ ਸੀ ਨੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

ਚੰਡੀਗੜ੍ਹ, 5 ਜੁਲਾਈ 2024: 10 ਜੁਲਾਈ ਨੂੰ ਜਲੰਧਰ ਪੱਛਮੀ (Jalandhar West) ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਜਲੰਧਰ ਦੇ ਪੁਲਿਸ ਕਮਿਸ਼ਨ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਬੈਠਕ ਕੀਤੀ ਹੈ | ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਹੈ |

ਸਿਬਿਨ ਸੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨ ‘ਤੇ ਬੈਠਣ ਲਈ ਜਗ੍ਹਾ, ਪੀਣ ਵਾਲਾ ਪਾਣੀ, ਸ਼ੈੱਡਾਂ, ਮੈਡੀਕਲ ਕਿੱਟਾਂ ਆਦਿ ਦਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ | ਇਸਦੇ ਨਾਲ ਬਜ਼ੁਰਗ, ਗਰਭਵਤੀ ਅਤੇ ਦਿਵਿਆਂਗ ਲਈ ਪੋਲਿੰਗ ਸਟੇਸ਼ਨ ਰੈਂਪ ਤੇ ਵੀਲਚੇਅਰ ਦਾ ਪ੍ਰਬੰਧ ਕੀਤਾ ਜਾਵੇ |

ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ (Jalandhar West) ਸੀਟ ‘ਤੇ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਤੇ ਕਾਊਂਟਿੰਗ ਸੈਂਟਰਾਂ ‘ਤੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ | ਇਸਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਕੀਤੀ ਜਾਵੇਗੀ |

ਸਿਬਿਨ ਸੀ ਨੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ 48 ਘੰਟਿਆਂ ਦੌਰਾਨ ਨਾਕੇ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖਣ ਦੀ ਹਦਾਇਤ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਜਲੰਧਰ ਚੋਣਾਂ ਲਈ 11 ਮਾਡਲ ਪੋਲਿੰਗ ਬੂਥ ਅਤੇ ਪਿੰਕ ਪੋਲਿੰਗ ਬੂਥ ਬਣਾਏ ਜਾਣਗੇ |

Scroll to Top