ਚੰਡੀਗੜ੍ਹ,16 ਅਪ੍ਰੈਲ 2024: ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਜੇਹਲਮ ਨਦੀ (Jhelum river) ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ ਬੱਚਿਆਂ ਸਮੇਤ 11 ਜਣੇ ਸਵਾਰ ਸਨ, ਉਨ੍ਹਾਂ ਦੀ ਗਿਣਤੀ ਸਪੱਸ਼ਟ ਨਹੀਂ ਹੈ। ਇਸ ਹਾਦਸੇ ‘ਚ 4 ਜਣਿਆਂ ਦੀ ਮੌਤ ਹੋ ਗਈ ਹੈ, 7 ਜਣਿਆਂ ਨੂੰ ਬਚਾ ਲਿਆ ਗਿਆ ਹੈ।
ਇਹ ਕਿਸ਼ਤੀ ਰੋਜ਼ਾਨਾ ਲੋਕਾਂ ਨੂੰ ਲੈ ਕੇ ਗਾਂਦਰਬਲ ਤੋਂ ਬਟਵਾੜਾ ਜਾਂਦੀ ਹੈ। ਪਿਛਲੇ 48 ਘੰਟਿਆਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਦਾ ਪਾਣੀ ਪੱਧਰ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਪਲਟ ਗਈ।
ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਮਲਾਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕੁਝ ਦੇਰ ਬਾਅਦ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਵੀ ਬਚਾਅ ਵਿੱਚ ਜੁੱਟ ਗਈ। ਬਚਾਏ ਗਏ 7 ਜਣਿਆਂ ‘ਚੋਂ 3 ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ਵਿੱਚ ਦੋ ਬੀਬੀਆਂ ਵੀ ਸ਼ਾਮਲ ਹਨ।