Site icon TheUnmute.com

ਜੰਮੂ-ਕਸ਼ਮੀਰ: ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਸੜਕ ਹਾਦਸੇ ਦਾ ਸ਼ਿਕਾਰ, 20 ਸ਼ਰਧਾਲੂ ਜ਼ਖਮੀ

Amarnath

ਚੰਡੀਗੜ੍ਹ 14 ਜੁਲਾਈ 2022: ਕਸ਼ਮੀਰ ਦੇ ਕਾਜੀਗੁੰਡ (Qazigund) ਨੇੜੇ ਇੱਕ ਦਰਦਨਾਕ ਹਾਦਸੇ ਵਿੱਚ 20 ਅਮਰਨਾਥ ਯਾਤਰੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 2 ਯਾਤਰੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਡਰਾਈਵਰ ਦੇ ਬੱਸ ਤੋਂ ਕੰਟਰੋਲ ਗੁਆਉਣ ਮਗਰੋਂ ਉਸੇ ਦਿਸ਼ਾ ’ਚ ਜਾ ਰਹੇ ਇਕ ਡੰਪਰ ਟਰੱਕ ਨਾਲ ਟਕਰਾ ਗਈ।

ਇਸਦੇ ਨਾਲ ਹੀ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਯਾਤਰੀ ਅਮਰਨਾਥ ਯਾਤਰਾ ਲਈ ਰਵਾਨਾ ਹੋਏ ਸਨ। ਜਾਣਕਾਰੀ ਮੁਤਾਬਕ ਇਹ ਘਟਨਾ ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਕਾਜੀਗੁੰਡ ਇਲਾਕੇ ਬਦੇਰਗੁੰਡ ਦੀ ਹੈ। ਇਸਦੇ ਨਾਲ ਹੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਸ਼ਮੀਰ ਘਾਟੀ ‘ਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਵੀਰਵਾਰ ਨੂੰ ਪਹਿਲਗਾਮ ਅਤੇ ਬਾਲਟਾਲ ਮਾਰਗਾਂ ‘ਤੇ ਮੁਅੱਤਲ ਕਰ ਦਿੱਤੀ ਹੈ।

Exit mobile version