July 2, 2024 8:20 pm
Jammu And Kashmir

Jammu And Kashmir: BSF ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ, ਇੱਕ ਅੱਤਵਾਦੀ ਢੇਰ

ਚੰਡੀਗੜ੍ਹ 23 ਅਪ੍ਰੈਲ 2022: (Jammu And Kashmir) ਕਸ਼ਮੀਰ ਡਿਵੀਜ਼ਨ ਦੇ ਕੁਲਗਾਮ ਜ਼ਿਲ੍ਹੇ ‘ਚ ਭਾਰਤੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਮਾਰਿਆ ਗਿਆ ਅੱਤਵਾਦੀ ਜੈਸ਼-ਏ-ਮੁਹੰਮਦ ਦਾ ਹੈ। ਸੁਰੱਖਿਆ ਬਲਾਂ ਦੀ ਸਾਂਝੀ ਟੀਮ ਇਸ ਕਾਰਵਾਈ ਨੂੰ ਅੰਜਾਮ ਦੇ ਰਹੀ ਹੈ।

ਜ਼ਿਲ੍ਹੇ ਦੇ ਮਿਰਹਾਮਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ।ਜਵਾਬੀ ਕਾਰਵਾਈ ਨਾਲ ਸ਼ੁਰੂ ਹੋਏ ਮੁਕਾਬਲੇ ਵਿੱਚ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਇਹ ਆਪਰੇਸ਼ਨ ਪੁਲਿਸ, ਆਰਮੀ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ।