5 ਅਕਤੂਬਰ 2024: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱ.ਤ.ਵਾ.ਦੀ.ਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋਈ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਇੱਥੇ 3 ਤੋਂ 4 ਅੱ.ਤ.ਵਾ.ਦੀ.ਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ।
ਫੌਜ ਨੇ ਐਕਸ ‘ਤੇ ਦੱਸਿਆ ਕਿ ਕੁਪਵਾੜਾ ਦੇ ਗੋਗਲਧਰ ‘ਚ ਅੱ.ਤ.ਵਾ.ਦੀ.ਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱ.ਤ.ਵਾ.ਦੀ.ਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ।
ਇਸ ਤੋਂ ਪਹਿਲਾਂ 28 ਸਤੰਬਰ ਨੂੰ ਕਠੂਆ ਜ਼ਿਲੇ ਦੀ ਬਿਲਵਾਰ ਤਹਿਸੀਲ ‘ਚ ਸਥਿਤ ਕੋਗ-ਮੰਡਲੀ ‘ਚ ਸੁਰੱਖਿਆ ਬਲਾਂ ਅਤੇ ਅੱ.ਤ.ਵਾ.ਦੀ.ਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਹੈੱਡ ਕਾਂਸਟੇਬਲ ਬਸ਼ੀਰ ਅਹਿਮਦ ਦੀ ਮੌਤ ਹੋ ਗਈ ਸੀ। ਮੁਕਾਬਲੇ ਦੇ ਦੂਜੇ ਦਿਨ ਇੱਕ ਅੱਤਵਾਦੀ ਮਾਰਿਆ ਗਿਆ।