ਚੰਡੀਗੜ੍ਹ 20 ਜੁਲਾਈ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ (Shopian) ਜ਼ਿਲੇ ‘ਚ ਮੰਗਲਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਬੈਰੀਕੇਡ ਕਰਕੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਹ ਮੁਕਾਬਲਾ ਮੁੰਝ ਮਾਰਗ ਇਲਾਕੇ ‘ਚ ਹੋਇਆ।
ਏਡੀਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਤਿੰਨ ਸਥਾਨਕ ਅੱਤਵਾਦੀਆਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਜਦਕਿ ਤੀਜੇ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਨ੍ਹਾਂ ਵਿੱਚੋਂ ਇੱਕ ਸ਼ੋਪੀਆਂ ਦਾ ਲਤੀਫ਼ ਲੋਨ ਹੈ, ਜੋ ਇੱਕ ਕਸ਼ਮੀਰੀ ਪੰਡਿਤ ਪੁਰਾਣ ਕ੍ਰਿਸ਼ਨ ਭੱਟ ਦੇ ਕਤਲ ਵਿੱਚ ਸ਼ਾਮਲ ਸੀ ਅਤੇ ਦੂਜਾ ਅਨੰਤਨਾਗਿਨ ਦਾ ਉਮਰ ਨਜ਼ੀਰ, ਨੇਪਾਲ ਦੇ ਤਿਲ ਬਹਾਦਰ ਥਾਪਾ ਦੇ ਕਤਲ ਵਿੱਚ ਸ਼ਾਮਲ ਸੀ। ਇਨ੍ਹਾਂ ਕੋਲੋਂ ਇੱਕ ਏਕੇ 47 ਰਾਈਫਲ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ।