ਜੰਮੂ-ਕਸ਼ਮੀਰ, 05 ਮਈ 2025: ਜੰਮੂ-ਕਸ਼ਮੀਰ ਦੇ ਪੁੰਛ (Poonch) ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟੇ ਪਿੰਡ ‘ਚ ਇੱਕ ਅੱ.ਤ.ਵਾ.ਦੀ ਦੀ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ‘ਚ ਪੰਜ ਆਈਈਡੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁੰਛ ਪੁਲਿਸ ਵੱਲੋਂ ਦਿੱਤੀ ਗਈ ਹੈ। ਬਰਾਮਦਗੀ ਤੋਂ ਬਾਅਦ ਸ਼੍ਰੀਨਗਰ ਕੇਂਦਰੀ ਜੇਲ੍ਹ ਅਤੇ ਜੰਮੂ ਦੀ ਕੋਟ ਬਲਵਾਲ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਦੂਜੇ ਪਾਸੇ ਭਾਰਤੀ ਫੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਹਿਲਗਾਮ ਅੱ.ਤ.ਵਾ.ਦੀ ਹਮਲੇ ਅਤੇ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਸਮੇਤ ਕਈ ਕੂਟਨੀਤਕ ਕਦਮ ਚੁੱਕਣ ਦੇ ਐਲਾਨ ਤੋਂ ਬਾਅਦ ਪਾਕਿਸਤਾਨ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਹਾਲ ਹੀ ‘ਚ ਗੋਲੀਬਾਰੀ ਦੀਆਂ ਘਟਨਾਵਾਂ ਕੁਪਵਾੜਾ, ਬਾਰਾਮੂਲਾ, ਪੁੰਛ, ਰਾਜੌਰੀ, ਮੇਂਢਰ, ਨੌਸ਼ਹਿਰਾ, ਸੁੰਦਰਬਨੀ ਅਤੇ ਅਖਨੂਰ ਸੈਕਟਰਾਂ ‘ਚ ਵਾਪਰੀਆਂ। ਇਸਦੇ ਨਾਲ ਹੀ ਭਾਰਤੀ ਫੌਜ ਨੇ ਵੀ ਗੋਲੀਬਾਰੀ ਦਾ ਤੁਰੰਤ ਅਤੇ ਢੁਕਵਾਂ ਜਵਾਬ ਦਿੱਤਾ।
ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਲਗਾਤਾਰ 11ਵੀਂ ਰਾਤ, ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ, ਸਲੋਤਰੀ ਅਤੇ ਖਾਦੀ ਖੇਤਰਾਂ ਵਿੱਚ ਭਾਰਤੀ ਫੌਜ ਦੀਆਂ ਅਗਲੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਇਸ ਦਾ ਢੁਕਵਾਂ ਜਵਾਬ ਦਿੱਤਾ।
Read More: India-Pakistan: ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ‘ਤੇ ਲਗਾਈ ਪਾਬੰਦੀ