Doda

Jammu: ਡੋਡਾ ਜ਼ਿਲ੍ਹੇ ‘ਚ 300 ਫੁੱਟ ਡੂੰਘੀ ਖੱਡ ‘ਚ ਡਿੱਗੀ ਬੱਸ, 33 ਜਣਿਆਂ ਦੀ ਮੌਤ

ਚੰਡੀਗੜ੍ਹ, 15 ਨਵੰਬਰ 2023: ਜੰਮੂ ਡਿਵੀਜ਼ਨ ਦੇ ਡੋਡਾ (Doda) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਅੱਸਰ ਵਿੱਚ ਇੱਕ ਬੱਸ ਬੇਕਾਬੂ ਹੋ ਕੇ 300 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸਾ ਇੰਨਾ ਭਿਆਨਕ ਸੀ ਕਿ 33 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਗਭਗ ਜਣੇ 26 ਜ਼ਖਮੀ ਹੋ ਗਏ। ਬੱਸ ਕਿਸ਼ਤਵਾੜ ਤੋਂ ਜੰਮੂ ਵੱਲ ਜਾ ਰਹੀ ਸੀ।

ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਜੀਐਮਸੀ ਡੋਡਾ (Doda) ਲਿਜਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਅਜਿਹੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਦੋਵਾਂ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜੀਐਮਸੀ ਜੰਮੂ ਰੈਫ਼ਰ ਕਰ ਦਿੱਤਾ ਗਿਆ ਪਰ ਉਨ੍ਹਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਰੂਟ ‘ਤੇ ਤਿੰਨ ਬੱਸਾਂ ਇਕੱਠੀਆਂ ਚੱਲ ਰਹੀਆਂ ਸਨ ਅਤੇ ਇਕ ਦੂਜੇ ਨੂੰ ਓਵਰਟੇਕ ਕਰਨ ਦੀ ਦੌੜ ‘ਚ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Scroll to Top