Jammu: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਤੇ ਬਾਰਾਮੂਲਾ ‘ਚ ਮੁੱਠਭੇੜ, 2 ਜਵਾਨ ਸ਼ਹੀਦ

14 ਸਤੰਬਰ 2024: ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਪੀਐੱਮ ਮੋਦੀ ਦੀ ਰੈਲੀ ਤੋਂ ਪਹਿਲਾਂ ਦੋ ਥਾਵਾਂ ‘ਤੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ । ਕਿਸ਼ਤਵਾੜ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ। ਦੋ ਹੋਰ ਸੈਨਿਕ ਜ਼ਖਮੀ ਹੋਏ ਹਨ। ਬਾਰਾਮੂਲਾ ‘ਚ ਇਕ ਅੱਤਵਾਦੀ ਮਾਰਿਆ ਗਿਆ ਹੈ।

ਇਹ ਮੁਕਾਬਲਾ ਕਿਸ਼ਤਵਾੜ ਦੇ ਚਤਰੂ ਪੱਟੀ ਦੇ ਨਾਇਦਘਾਮ ਪਿੰਡ ‘ਚ ਸ਼ੁੱਕਰਵਾਰ ਦੁਪਹਿਰ ਕਰੀਬ 3:30 ਵਜੇ ਸ਼ੁਰੂ ਹੋਇਆ। ਫੌਜ ਨੂੰ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲੀ ਸੀ। ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ। ਸ਼ਹੀਦ ਜਵਾਨਾਂ ਦੀ ਪਛਾਣ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।

ਇਹ ਮੁਕਾਬਲਾ ਰਾਤ ਕਰੀਬ 11 ਵਜੇ ਬਾਰਾਮੂਲਾ ਜ਼ਿਲ੍ਹੇ ਦੇ ਕ੍ਰੇਰੀ ਦੇ ਚੱਕ ਟਾਪਰ ਇਲਾਕੇ ਵਿੱਚ ਸ਼ੁਰੂ ਹੋਇਆ। ਮਾਰੇ ਗਏ ਅੱਤਵਾਦੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਗੋਲੀਬਾਰੀ ਜਾਰੀ ਹੈ। ਕਿਸ਼ਤਵਾੜ ਵਿੱਚ ਫੌਜ ਅਤੇ ਪੁਲਿਸ ਵੀ ਤਲਾਸ਼ੀ ਮੁਹਿੰਮ ਚਲਾ ਰਹੀ ਹੈ।

Scroll to Top