July 7, 2024 2:53 pm
Kupwara

Jammu & Kashmir: ਭਾਰਤੀ ਫੌਜ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕੁਪਵਾੜਾ ਦੇ ਜੰਗਲ ‘ਚ 4 ਅੱਤਵਾਦੀ ਢੇਰ

ਚੰਡੀਗੜ੍ਹ, 23 ਜੂਨ 2023: ਭਾਰਤੀ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਮਿਲੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਦੇ ਮੱਦੇਨਜ਼ਰ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਕੁਪਵਾੜਾ (Kupwara) ਦੇ ਮਾਛਲ ਸੈਕਟਰ ਦੇ ਕਾਲਾ ਜੰਗਲ ਵਿੱਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ ।

ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਅੱਤਵਾਦੀ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (ਪੀਓਜੇਕੇ) ਤੋਂ ਸਾਡੀ ਸਰਹੱਦ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮਾਰੇ ਗਏ ਘੁਸਪੈਠੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਇਸ ਘਟਨਾ ਦੇ ਬਾਅਦ ਤੋਂ ਪੂਰੇ ਉੱਤਰੀ ਕਸ਼ਮੀਰ ‘ਤੇ ਕੰਟਰੋਲ ਰੇਖਾ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।