July 7, 2024 10:16 am
Pulwama

Jammu Kashmir : ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ, 2 ਅੱਤਵਾਦੀ ਗ੍ਰਿਫ਼ਤਾਰ

ਚੰਡੀਗੜ੍ਹ 11 ਜੂਨ 2022: ਜੰਮੂ-ਕਸ਼ਮੀਰ ‘ਚ ਪੁਲਵਾਮਾ (Pulwama) ਦੇ ਦਰਬਗਾਮ ਇਲਾਕੇ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ | ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ । ਖੁਫੀਆ ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਤਲਾਸ਼ੀ ਮੁਹਿੰਮ ਚਲਾਉਣ ਲਈ ਇਲਾਕੇ ‘ਚ ਪਹੁੰਚ ਗਏ ਜਿਥੇ ਇਲਾਕੇ ‘ਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ |

ਇਸਦੇ ਨਾਲ ਹੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਤੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਦੋ ‘ਹਾਈਬ੍ਰਿਡ ਅੱਤਵਾਦੀਆਂ’ ਨੂੰ ਗ੍ਰਿਫ਼ਤਾਰ ਕੀਤਾ ਸੀ | ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਇਤਰਾਜਯੋਗ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।