July 1, 2024 12:32 am
Anantnag

Jammu & Kashmir: ਅਨੰਤਨਾਗ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ 06 ਸਤੰਬਰ 2022: ਕਸ਼ਮੀਰ ਡਿਵੀਜ਼ਨ ਦੇ ਅਨੰਤਨਾਗ (Anantnag) ਜ਼ਿਲ੍ਹੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਪ੍ਰਾਪਤਬ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ। ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਮੌਕੇ ‘ਤੇ ਤੈਨਾਤ ਹਨ। ਇਸਦੇ ਨਾਲ ਗਈ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ |

ਇਸ ਤੋਂ ਪਹਿਲਾਂ ਬੀਤੇ ਦਿਨ ਸੋਮਵਾਰ ਨੂੰ ਅੱਤਵਾਦੀਆਂ ਨੇ ਅਨੰਤਨਾਗ (Anantnag)  ਦੇ ਇਮਾਮਸਾਹਿਬ ਇਲਾਕੇ ‘ਚ SOG ਕੈਂਪ ‘ਤੇ ਹਮਲਾ ਕੀਤਾ ਸੀ। ਦੇਰ ਰਾਤ ਅੱਤਵਾਦੀਆਂ ਨੇ ਐਸਓਜੀ ਕੈਂਪ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਤੁਰੰਤ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਹਮਲੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ।