ਜੰਡਿਆਲਾ, 15 ਜਨਵਰੀ 2026: ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ |
ਮ੍ਰਿਤਕ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਦੇਵੀਦਾਸ ਪੁਰਾ, ਜੰਡਿਆਲਾ ਗੁਰੂ ਨੇੜੇ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਸਾਲ 2023 ‘ਚ ਚੰਗੇ ਭਵਿੱਖ ਲਈ ਸਟੱਡੀ ਬੇਸ ’ਤੇ ਕੈਨੇਡਾ ਗਿਆ ਸੀ|
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕੈਨੇਡਾ ਤੋਂ ਫੋਨ ਰਾਹੀਂ ਇਹ ਮੰਦਭਾਗੀ ਸੂਚਨਾ ਮਿਲੀ ਕਿ ਸਿਮਰਨਜੀਤ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ |
ਪਰਿਵਾਰ ਨੇ ਕੈਨੇਡਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਹੈ ਅਤੇ ਕਾਤਲਾਂ ਦੀ ਗ੍ਰਿਫਤਾਰੀ ਅਤੇ ਇਨਸਾਫ ਦੀ ਮੰਗ ਕਰ ਰਿਹਾ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ |
Read More: ਕੈਨੇਡਾ ‘ਚ ਪੰਜਾਬੀ ਵਪਾਰੀ ਦੀ ਗੋ.ਲੀ ਮਾਰ ਕੇ ਕ.ਤ.ਲ, ਕੈਨੇਡੀਅਨ ਪੁਲਿਸ ਜਾਂਚ ‘ਚ ਜੁਟੀ




