ਚੰਡੀਗੜ੍ਹ 16 ਮਾਰਚ 2022: ਜਾਪਾਨ (Japan) ਦੀ ਰਾਜਧਾਨੀ ਟੋਕੀਓ ਬੁੱਧਵਾਰ ਨੂੰ ਜ਼ਬਰਦਸਤ ਭੂਚਾਲ ਨਾਲ ਹਿੱਲ ਗਈ। ਇੱਥੇ ਰਾਤ 8.06 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.1 ਮਾਪੀ ਗਈ। ਇਸ ਤੋਂ ਬਾਅਦ ਉੱਤਰੀ ਜਾਪਾਨ ‘ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਬੁੱਧਵਾਰ ਰਾਤ ਕਰੀਬ 8:06 ਵਜੇ ਜਾਪਾਨ ਦੇ ਟੋਕੀਓ ਤੋਂ 297 ਕਿਲੋਮੀਟਰ ਉੱਤਰ-ਪੂਰਬ ‘ਚ 7.1 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ ਏਐਫਪੀ ਨਿਊਜ਼ ਏਜੰਸੀ ਨੇ ਟੋਕੀਓ ਇਲੈਕਟ੍ਰਿਕ ਪਾਵਰ ਕੰਪਨੀ ਦੇ ਹਵਾਲੇ ਨਾਲ ਕਿਹਾ ਕਿ ਇਸ ਤੋਂ ਬਾਅਦ ਕਰੀਬ 20 ਲੱਖ ਘਰਾਂ ਦੀ ਬਿਜਲੀ ਸੁਵਿਧਾ ਬੰਦ ਹੋ ਗਈ ।