Site icon TheUnmute.com

ਪੰਜਾਬ ਰਾਜ ਬਿਜਲੀ ਨਿਗਮ ਦੇ ਨਵ-ਨਿਯੁਕਤ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਆਪਣਾ ਅਹੁਦਾ ਸਾਂਭਿਆ

ਪਟਿਆਲਾ, 17 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਨਵੇਂ ਨਿਯੁਕਤ ਕੀਤੇ ਗਏ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਅੱਜ ਆਪਣਾ ਅਹੁਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ, ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਸੰਭਾਲ ਲਿਆ।

ਮਾਤਾ ਹਰਪਾਲ ਕੌਰ ਨੇ ਜਸਬੀਰ ਸਿੰਘ ਸੁਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆਂ ਅਸ਼ੀਰਵਾਦ ਦਿੱਤਾ। ਜਦਕਿ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ ਤੇ ਹਰਭਜਨ ਸਿੰਘ ਈ.ਟੀ.ਓ. ਨੇ ਨਵੇਂ ਡਾਇਰੈਕਟਰ ਪ੍ਰਬੰਧਕੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਨੂੰ ਲੋਕਾਂ ਦੀ ਹੋਰ ਵਧੇਰੇ ਜੋਸ਼ ਨਾਲ ਸੇਵਾ ਕਰਨ ਦਾ ਮੌਕਾ ਦਿੰਦਿਆਂ ਪੰਜਾਬ ਸਰਕਾਰ ਵਿੱਚ ਅਹੁੱਦੇ ਦੇ ਕੇ ਨਿਵਾਜਿਆ ਹੈ। ਕੈਬਨਿਟ ਮੰਤਰੀਆਂ ਨੇ ਉਮੀਦ ਪ੍ਰਗਟਾਈ ਕਿ ਜਸਬੀਰ ਸਿੰਘ ਸੁਰ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲਾਂ ਨਾਲੋਂ ਵੀ ਵਧੇਰੇ ਲਗਨ ਤੇ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨਗੇ।

ਨਵੇਂ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਸੁਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਸੌਂਪੀ ਜ਼ਿਮੇਂਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਤੇ ਨਿਰਵਿਘਨ ਬਿਜਲੀ ਸਪਲਾਈ ਅਤੇ ਬਿਜਲੀ ਖਪਤਕਾਰਾਂ ਨੂੰ ਹੋਰ ਵਧੇਰੇ ਸੰਭਵ ਖਪਤਕਾਰ ਪੱਖੀ ਸਹੂਲਤਾਵਾਂ ਮੁਹੱਈਆ ਕਰਵਾਉਣ ਲਈ ਵੀ ਯਤਨਸ਼ੀਲ ਰਹਿਣਗੇ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ, ਦਵਿੰਦਰਜੀਤ ਸਿੰਘ ਲਾਡੀ ਢੌਂਸ ਅਤੇ ਸਰਵਣ ਸਿੰਘ ਧੁੰਨ, ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ, ਪੀ.ਐਸ.ਟੀ.ਸੀ.ਐਲ. ਦੇ ਡਾਇਰੈਕਟਰ ਨੇਮ ਚੰਦ ਚੌਧਰੀ, ਡਾਇਰੈਕਟਰ ਵੰਡ ਡੀ.ਪੀ.ਐਸ. ਗਰੇਵਾਲ, ਸੁਰ ਸਿੰਘ ਦੇ ਪਿਤਾ ਅਵਤਾਰ ਸਿੰਘ, ਸੁਪਤਨੀ ਤੇ ਪੁੱਤਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਮਾਤਾ ਜਸਵਿੰਦਰ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਤਰਨਤਾਰਨ ਦੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਬਹਿਰਵਾਲ, ਇੰਪਰੂਵਮੈਂਟ ਟਰਸਟ ਚੇਅਰਮੈਨ ਮੇਘਚੰਦ ਸ਼ੇਰਮਾਜਰਾ, ਇੰਦਰਜੀਤ ਸਿੰਘ ਸੰਧੂ, ਪ੍ਰੀਤੀ ਮਲਹੋਤਰਾ, ਕਰਨਲ ਜੇ.ਵੀ ਸਿੰਘ ਤੇ ਬਲਵਿੰਦਰ ਸੈਣੀ, ਸੁਖਵਿੰਦਰ ਸਿੰਘ ਪਠਾਣਮਾਜਰਾ, ਹਰਪ੍ਰੀਤ ਸਿੰਘ ਘੁੰਮਣ, ਅਮਨ ਪਠਾਣਮਾਜਰਾ ਤੇ ਪ੍ਰਦੀਪ ਪਠਾਣਮਾਜਰਾ ਵੀ ਮੌਜੂਦ ਵੀ ਮੌਜੂਦ ਸਨ।

Exit mobile version