ਚੰਡੀਗੜ੍ਹ, 19 ਫਰਵਰੀ 2025: ਪੰਜਾਬੀ ਗਾਇਕਾ ਜੈਸਮੀਨ ਕੌਰ ਉਰਫ਼ ਜੈਸਮੀਨ ਸੈਂਡਲਸ (Jasmine Sandals) ਆਪਣੇ ਇੱਕ ਗਾਣੇ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਉਨ੍ਹਾਂ ਦੇ ਗਾਣੇ ‘ਚ ਗਲਤ ਸ਼ਬਦਾਵਲੀ ਵਰਤ ਦਾ ਦੋਸ਼ ਲੱਗਾ ਹੈ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪ੍ਰੈਕਟਿਸ ਕਰ ਰਹੇ ਚੰਡੀਗੜ੍ਹ ਦੇ ਇੱਕ ਵਕੀਲ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਭੇਜੀ ਹੈ।
ਇਸ ਸ਼ਿਕਾਇਤ ‘ਚ ਗਾਇਕਾ ਜੈਸਮੀਨ ਸੈਂਡਲਸ ‘ਤੇ ਆਪਣੇ ਗਾਣੇ ‘ਚ ਗਲਤ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤਕਰਤਾ ਦੇ ਵਕੀਲ ਡਾ. ਸੁਨੀਲ ਮਲਹਨ ਨੇ ਕਿਹਾ ਕਿ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਦਾ ਇੱਕ ਗੀਤ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਅਸ਼ਲੀਲ ਭਾਸ਼ਾ ਦੀ ਵਰਤੋਂ ਕਰ ਰਹੀ ਹੈ। ਜਲੰਧਰ ਪੁਲਿਸ ਕਮਿਸ਼ਨਰ ਦੇ ਨਾਲ-ਨਾਲ, ਇਹ ਸ਼ਿਕਾਇਤ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਭੇਜੀ ਗਈ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤ 7 ਫਰਵਰੀ ਨੂੰ ਪੁਲਿਸ ਨੂੰ ਭੇਜੀ ਗਈ ਸੀ। ਹਾਲਾਂਕਿ, ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਅੱਜ (19 ਫਰਵਰੀ 2025), ਸ਼ਿਕਾਇਤ ਦੀ ਕਾਪੀ ਵਾਇਰਲ ਹੋ ਗਈ।
ਸ਼ਿਕਾਇਤ ‘ਚ ਵਕੀਲ ਮਲਹਾਨ ਨੇ ਸ਼ਿਕਾਇਤ ‘ਚ ਜੈਸਮੀਨ (Jasmine Sandals) ਦੇ ਗਾਣੇ ਦੇ ਵੀਡੀਓ ਦੇ ਲਿੰਕ ਦਾ ਜ਼ਿਕਰ ਕੀਤਾ ਗਿਆ ਹੈ। ਵਕੀਲ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ‘ਚ ਜੈਸਮੀਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
Read More: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਗੈਂਗ ਦੇ ਨਾਂ ‘ਤੇ ਮਿਲੀ ਜਾਨੋ ਮਾਰਨ ਦੀ ਧਮਕੀ