ਬਠਿੰਡਾ, 05 ਅਕਤੂਬਰ 2024: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ (Bathinda Police) ਨਾਲ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਹੈ | ਪੁਲਿਸ ਨੇ ਜੱਸਾ ਬੁਰਜ ਗੈਂਗ ਦੇ ਮੈਂਬਰ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਸਣੇ ਗ੍ਰਿਫਤਾਰ ਕਰ ਲਿਆ ਹੈ | ਪੁਲਿਸ ਨੂੰ ਇਨ੍ਹਾਂ ਕੋਲੋਂ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਨੇ ਇਹ ਕਾਰਵਾਈ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ | ਪੁਲਿਸ ਮੁਤਾਬਕ ਫੜੇ ਗਏ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਲੁੱਟ-ਖੋਹ, ਹਥਿਆਰਾਂ ਦੀ ਸਪਲਾਈ, ਅਗਵਾ ਅਤੇ ਹੋਰ ਵਾਰਦਾਤਾਂ ‘ਚ ਸ਼ਾਮਲ ਹਨ |
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ | ਪੁਲਿਸ ਮੁਤਾਬਕ ਇਹ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ‘ਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਸਾਜਿਸ਼ ਰਚ ਰਹੇ ਹਨ ਅਤੇ ਵਾਰਦਾਤ ਨੂੰ ਆਜ਼ਮ ਦਦੇਣ ਦੀ ਫ਼ਿਰਾਕ ‘ਚ ਸਨ |
ਇਸ ਮਾਮਲੇ ‘ਚ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ= ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ (Bathinda) ‘ਚ ਵਾਪਰੀ ਹਿੰਸਕ ਘਟਨਾ ‘ਚ ਵੀ ਸ਼ਾਮਲ ਸੀ | ਉਨ੍ਹਾਂ ਕਿਹਾ ਕਿ ਮੁਲਜ਼ਮ ਜਸਪ੍ਰੀਤ ਉਰਫ ਜੱਸਾ ਖ਼ਿਲਾਫ ਗੰਭੀਰ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਥਾਣਾ ਕੈਂਟ ਬਠਿੰਡਾ ‘ਚ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫ.ਆਈ.ਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ |