ਚੰਡੀਗੜ੍ਹ/ਆਕਲੈਂਡ, 28 ਜੁਲਾਈ 2025: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨਿਊਜ਼ੀਲੈਂਡ ਦੇ ਸੀਨੀਅਰ ਸਿਆਸਤਦਾਨ ਅਤੇ ਸੰਸਦ ਮੈਂਬਰ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ। ਟੈਫੋਰਡ ਨਿਊਜ਼ੀਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ।
ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਟੈਫੋਰਡ ਨਾਲ ਨਿਊਜ਼ੀਲੈਂਡ ‘ਚ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ। ਖਾਸ ਕਰਕੇ ਨਿਊਜ਼ੀਲੈਂਡ ‘ਚ ਸਿੱਖ ਅਤੇ ਹੋਰ ਧਰਮਾਂ ਦੇ ਝੰਡੇ ਸਾੜਨ ਦੀਆਂ ਹਾਲ ਹੀ ‘ਚ ਵਾਪਰੀਆਂ ਘਟਨਾਵਾਂ ‘ਤੇ ਵੀ ਚਰਚਾ ਕੀਤੀ। ਗੜ੍ਹੀ ਨੇ ਟੈਫੋਰਡ ਨੂੰ ਅਪੀਲ ਕੀਤੀ ਕਿ ਉਹ ਨਿਊਜ਼ੀਲੈਂਡ ਸਰਕਾਰ ਨੂੰ ਉੱਥੇ ਦੇ ਲੋਕਾਂ ਨੂੰ ਦੂਜੇ ਧਰਮਾਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ‘ਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ ਲਈ ਕਿਹਾ |
ਭਵਿੱਖ ‘ਚ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜਸਵੀਰ ਗੜ੍ਹੀ ਨੇ ਫਿਲਪ ਸਟੋਨਰ ਟੈਫੋਰਡ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਪੰਜਾਬ ਦੇ ਹੋਰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੇ ਦੌਰੇ ਲਈ ਸੱਦਾ ਵੀ ਦਿੱਤਾ, ਜਿਸਨੂੰ ਟੈਫੋਰਡ ਨੇ ਖੁਸ਼ੀ ਨਾਲ ਸਵੀਕਾਰ ਕਰ ਲਿਆ।
Read More: ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗਜ਼ ਨਿਊਜ਼ੀਲੈਂਡ ਦੀ ਪ੍ਰਬੰਧਕ ਕਮੇਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ