ਚੰਡੀਗੜ੍ਹ, 29 ਜੁਲਾਈ 2025: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ (Jasvir Singh Garhi) ਆਪਣਾ 27 ਦਿਨਾਂ ਦਾ ਨਿਊਜ਼ੀਲੈਂਡ ਦੌਰਾ ਪੂਰਾ ਕਰਨ ਤੋਂ ਬਾਅਦ ਅੱਜ ਵਤਨ ਵਾਪਸ ਆ ਗਏ ਹਨ। ਇਸਦੇ ਨਾਲ ਹੀ ਜਸਵੀਰ ਸਿੰਘ ਗੜ੍ਹੀ ਭਲਕੇ ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ।
ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਉਨ੍ਹਾਂ ਨੇ ਆਕਲੈਂਡ ਅਤੇ ਹੈਮਿਲਟਨ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਅਤੇ ਉੱਥੇ ਵਸੇ ਪੰਜਾਬੀ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਿਊਜ਼ੀਲੈਂਡ ਨੈਸ਼ਨਲ ਪਾਰਟੀ ਦੇ ਸੰਸਦ ਮੈਂਬਰ ਕੈਮਰਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਸੰਸਦ ਮੈਂਬਰ ਫਿਲ ਟਿਫੋਰਡ ਨਾਲ ਵਿਸ਼ੇਸ਼ ਤੌਰ ‘ਤੇ ਮੁਲਾਕਾਤ ਕੀਤੀ ਅਤੇ ਪੰਜਾਬੀ ਭਾਈਚਾਰੇ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।
Read More: ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੰਸਦ ਮੈਂਬਰ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ