ਚੰਡੀਗੜ੍ਹ, 2 ਅਪ੍ਰੈਲ 2025: ਪੰਜਾਬ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਡੀ.ਓ. ਚਿੱਠੀ ਹੈ।
ਇਸ ਚਿੱਠੀ ‘ਚ ਜਸਵੀਰ ਸਿੰਘ ਗੜ੍ਹੀ ਨੇ ਲਿਖਿਆ ਕਿ ਫਿਲੌਰ ਤਹਿਸੀਲ ਦੇ ਪਿੰਡ ਨੰਗਲ ‘ਚ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ‘ਤੇ ਦੇਸ਼ ਵਿਰੋਧੀ ਨਾਅਰੇ ਲਿਖੇ ਗਏ | ਜਿਸਦੀ ਜ਼ਿੰਮੇਵਾਰੀ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਲਈ ਹੈ।
ਇਸ ਦੇ ਚੱਲਦੇ ਗੁ.ਰ.ਪ.ਤ.ਵੰ.ਤ ਵਿਰੁੱਧ ਐਸਸੀ/ਐਸਟੀ ਐਕਟ 1989 ਦੇ ਤਹਿਤ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭਾਰਤ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਵਿਰੁੱਧ ਢੁਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਸੂਬੇ ਦੇ ਵੱਖ-ਵੱਖ ਥਾਵਾਂ ‘ਤੇ ਸਥਿਤ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀਆਂ ਮੂਰਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਦਿਆ ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ ਵੀ ਲਿਖਿਆ ਤਾਂ ਜੋ ਭਵਿੱਖ ‘ਚ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਘਟਨਾ ਨਾ ਕਰ ਸਕੇ। ਉਨ੍ਹਾਂ ਲਿਖਿਆ ਕਿ ਜੇਕਰ ਪੰਜਾਬ ‘ਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹੀਆਂ ਤਾਂ ਪੰਜਾਬ ‘ਚ ਆਪਸੀ ਭਾਈਚਾਰੇ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ। ਜਿਸ ਕਾਰਨ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਨੁਕਸਾਨ ਹੋ ਸਕਦਾ ਹੈ।
Read More: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਬਹੁਤ ਗੰਭੀਰ: ਸਪੀਕਰ ਕੁਲਤਾਰ ਸਿੰਘ ਸੰਧਵਾ