Site icon TheUnmute.com

ਧਰਨੇ ‘ਤੇ ਬੈਠੀ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਦਾਖ਼ਲ

Jaswinder Kaur

ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਬਾਹਰ ਸਹਾਇਤ ਪ੍ਰੋਫੈਸਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਅਗਵਾਈ ਕਰ ਰਹੀ ਜਸਵਿੰਦਰ ਕੌਰ (Jaswinder Kaur) ਦੀ ਸਿਹਤ ਵਿਗੜ ਗਈ ਹੈ, ਜਸਵਿੰਦਰ ਕੌਰ ਨੂੰ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਟਵਿੱਟਰ ਰਾਹੀਂ ਸਾਂਝੀ ਕੀਤੀ ਹੈ ।

ਬਿਕਰਮ ਸਿੰਘ ਮਜੀਠੀਆ ਨੇ ਟਵੀਟ ਵਿਚ ਲਿਖਿਆ ਕਿ ਹੁਣੇ ਹੀ ਪਤਾ ਲੱਗਾ ਹੈ ਕਿ ਸਹਾਇਕ ਪ੍ਰੋਫੈਸਰ 1158 ਦੀ ਪ੍ਰਧਾਨ ਜਸਵਿੰਦਰ ਕੌਰ (Jaswinder Kaur) ਦੀ ਸਿਹਤ ਕਾਫੀ ਵਿਗੜ ਗਈ ਹੈ, ਉਸਨੂੰ ਐਮਰਜੈਂਸੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਹਨ। ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਸਰਕਾਰ ਨੂੰ ਬੇਨਤੀ ਹੈ ਕਿ ਜਸਵਿੰਦਰ ਕੌਰ ਨੂੰ ਪੂਰੀਆਂ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ। ਕਿਸੇ ਤਰੀਕੇ ਦੀ ਕੁਤਾਹੀ ਦੇ ਜ਼ਿੰਮੇਵਾਰ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਹਰਜੋਤ ਬੈਂਸ , ਐੱਸ.ਐੱਸ.ਪੀ ਰੋਪੜ ਡੀ.ਸੀ ਹੋਣਗੇ।

ਜ਼ਿਕਰਯੋਗ ਹੈ ਕਿ ਇਸ ਧਰਨੇ ਵਿੱਚ ਬਲਵਿੰਦਰ ਕੌਰ ਨੇ ਖ਼ੁਦਕੁਸ਼ੀ ਕਰ ਲਈ ਸੀ ਉਸ ਨੇ ਇੱਕ ਸੁਸਾਇਡ ਨੋਟ ਵੀ ਲਿਖਿਆ ਸੀ ਜਿਸ ਵਿੱਚ ਮੰਤਰੀ ਹਰਜੋਤ ਬੈਂਸ ਨੂੰ ਇਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਬਾਅਦ ਅਸਿਸਟੈਂਟ ਪੰਜਾਬ ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਪ੍ਰੋਫੈਸਰ ਬਲਵਿੰਦਰ ਕੌਰ ਦਾ ਸਸਕਾਰ ਕਰ ਦਿੱਤਾ ਗਿਆ।ਪੰਜਾਬ ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ।

 

Exit mobile version