June 30, 2024 2:19 am
HSGMC

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ 13 ਦਸੰਬਰ 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ -ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ‘ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal)  ਨੇ ਐੱਚਐੱਸਜੀਐੱਮਸੀ (Haryana Sikh Gurdwara Management Committee ) ਦੀ ਪ੍ਰਧਾਨਗੀ ਤੋਂ ਲਿਖਤੀ ਅਸਤੀਫ਼ਾ ਦੇ ਦਿੱਤਾ ਹੈ। ਇਸਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣਗੇ ਅਤੇ 21 ਦਸੰਬਰ ਨੂੰ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ |