ਚੰਡੀਗੜ੍ਹ 15 ਜੂਨ 2022: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ‘ਚ ਗਰਮਾਇਆ ਹੋਇਆ ਹੈ | ਸਿੱਖ ਜਥੇਬੰਦੀਆਂ ਵਲੋਂ ਲਗਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ |
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਸੰਗਤਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ । ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸ਼ਕਤੀ ਇਕੱਠੀ ਕਰਨੀ ਪਵੇਗੀ ਤੇ ਜੇ ਵੱਖੋ ਵੱਖ ਰਹਾਂਗੇ ਤਾਂ ਮਸਲੇ ਹੱਲ ਨਹੀਂ ਹੋਣਗੇ। ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ |