July 5, 2024 6:54 am
Sidhu Moosewala

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚੰਡੀਗੜ੍ਹ 07 ਜੂਨ 2022: ਅੱਜ ਯਾਨੀ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਸਵੇਰੇ ਮਾਨਸਾ ਦੇ ਪਿੰਡ ਮੂਸੇਵਾਲਾ ਪਹੁੰਚੇ | ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਦੀ ਪ੍ਰਨੀਤ ਕੌਰ, ਓਪੀ ਸੋਨੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਦ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਆਦਿ ਮੌਜੂਦ ਰਹੇ |