ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ, ਜਲੰਧਰ ਹਸਪਤਾਲ ‘ਚ ਦਾਖ਼ਲ

ਚੰਡੀਗੜ੍ਹ ,22 ਸਤੰਬਰ 2021 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਹੈ | ਜਿਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ |

ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਲੰਧਰ ਦੇ ਹਸਪਤਾਲ ਓਕਸ ਫੋਰਡ ਵਿੱਚ ਦਾਖਲ ਕਰਵਾਇਆ ਗਿਆ ਹੈ |

ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਕੱਲ ਉਹਨਾਂ ਦੀ ਸੇਹਤ ਜ਼ਿਆਦਾ ਖ਼ਰਾਬ ਹੋਣ ਤੋਂ ਬਾਅਦ ਦਿਲ ਦਾ ਦੌਰਾ ਪੈ ਗਿਆ | ਡਾ. ਗੁਰਬੀਰ ਗਿੱਲ ਨੇ ਦੱਸਿਆ ਕਿ ਜਥੇਦਾਰ ਦੀ ਹਾਲਤ ਗੰਭੀਰ ਹੈ।

Scroll to Top