Sri Akal Takht Sahib

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤਾ ਤਲਬ

ਚੰਡੀਗੜ੍ਹ, 13 ਅਕਤੂਬਰ 2024: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣਗੇ।

ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਮੀਡੀਆ ਰਾਹੀਂ ਵਿਰਸਾ ਸਿੰਘ ਵਲਟੋਹਾ ਨੂੰ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ‘ਚ ਭਾਜਪਾ ਅਤੇ ਆਰ.ਐਸ.ਐਸ. ਦੁਆਰਾ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਦੋਸ਼ਾਂ ਸੰਬੰਧੀ ਸਬੂਤ ਲੈ ਕੇ 15 ਅਕਤੂਬਰ 2024 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

ਜਥੇਦਾਰ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਾ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ ‘ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ ਕਰ ਰਹੇ ਹਨ |

Scroll to Top