July 7, 2024 2:06 am
ਗੁਰਦੇਵ ਸਿੰਘ ਕਾਉਂਕੇ

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ , 01 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗੁਰਦੇਵ ਸਿੰਘ ਕਾਉਂਕੇ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਵਾਸਤੇ ਪਹੁੰਚੀਆਂ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 1984 ਦੇ ਕਾਲੇ ਦੌਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਵੱਲੋਂ ਮੁੜ ਉਸਾਰੀ ਲਈ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀਆਂ ਸੇਵਾਵਾਂ ਨੂੰ ਭੁਲਿਆ ਨਹੀਂ ਜਾ ਸਕਦਾ ਅੱਗੇ ਬੋਲਦੇ ਹੋਏ ਕਿਹਾ ਕਿ 1992 ਦੇ ਵਿੱਚ ਉਹਨਾਂ ਨੂੰ ਪੁਲਿਸ ਨੇ ਜਿਹੜਾ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਜਥੇਦਾਰ ਕਾਉਂਕੇ ਨੂੰ ਸ਼ਹੀਦ ਕੀਤਾ ਸੀ | ਉਨ੍ਹਾਂ ਨੇ ਸੰਗਤਾਂ ਨੂੰ ਵੀ ਅਪੀਲ ਹੈ ਕਿ ਇਸੇ ਤਰ੍ਹਾਂ ਜਿਹੜਾ ਇੱਕ ਚੇਤਰ ਨੂੰ ਨਾਨਕਸ਼ਾਹੀ ਕੈਲੰਡਰ ਦੇ ਤਰਜ ‘ਤੇ ਵੱਡੀ ਗਿਣਤੀ ‘ਚ ਮੱਥਾ ਟੇਕ ਕੇ ਉਦੋਂ ਵੀ ਨਵਾਂ ਸਾਲ ਮਨਾਉਣ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਕੇਂ ਜਿਨਾਂ ਨੂੰ ਕੋਹ ਕੋਹ ਕੇ ਜ਼ਾਲਮ ਸਰਕਾਰ ਨੇ ਸ਼ਹੀਦ ਕੀਤਾ | ਓਹਨਾ ਦਾ ਅੱਜ ਸ਼ਹੀਦੀ ਦਿਹਾੜਾ ਭਾਵੇਂ ਉਹਨਾਂ ਦੇ ਪਿੰਡ ਵੀ ਮਨਾਇਆ ਜਾ ਰਿਹਾ ਪਰ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਸੀ | ਉਹਨਾਂ ਦੇ ਪਰਿਵਾਰਕ ਉਹਨਾਂ ਦੇ ਧਰਮ ਪਤਨੀ ਤੇ ਹੋਰ ਪਰਿਵਾਰ ਦੇ ਜੀਅ ਉਹ ਸਾਰੇ ਪਹੁੰਚੇ ਹਨ ਤੇ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿੱਚ ਉਹ ਪੰਜ ਸਿੰਘ ਸਾਹਿਬਾਨਾਂ ਨੂੰ ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਣਗੇ ਕਿ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਹੀਦ ਦਰਜਾ ਦਿੱਤਾ ਜਾਵੇ। ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ਬਾਰੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਵੀ ਚਿੱਠੀ ਲਿਖ ਚੁੱਕੇ ਹਨ ਕਿ ਦੋ ਚਾਰ ਦਿਨਾਂ ਤੱਕ ਸਾਡੀ ਮੁਲਾਕਾਤ ਉਹਨਾਂ ਨਾਲ ਹੋ ਜਾਵੇਗੀ।