July 4, 2024 9:26 pm
Giani Harpreet Singh

CM ਭਗਵੰਤ ਮਾਨ ਦੇ ਟਵੀਟ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਜਵਾਬ

ਚੰਡੀਗੜ੍ਹ, 28 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਅਲਟੀਮੇਟਮ ‘ਤੇ ਟਵੀਟ ਕਰਦਿਆਂ ਲਿਖਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ | ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ | ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ |

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰਾਂ ਮੈਂ ਵੀ ਅਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਂਨੂੰ ਵੀ ਅਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਅਤੇ ਮੇਰਾ ਫਰਜ ਵੀ।

ਤੁਸੀ ਠੀਕ ਕਿਹਾ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਕ ਲੋਕ ਵਰਤ ਜਾਂਦੇ ਹਨ । ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ। ਪਰ ਤੁਸੀਂ ਧਿਆਨ ਰੱਖੋ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਕ ਲੋਕਾਂ ਨੂੰ ਰਾਜਨੀਤਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ਵਿੱਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨਾ ਦੇ ਜੇਲ੍ਹ ਵਿੱਚ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸ ਲਈਏ।ਵਾਹਿਗੁਰੂ ਭਲੀ ਕਰੇ।

Sri Akal Takht Sahib