Site icon TheUnmute.com

Punjab News: ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੌਮ ਦੇ ਨਾਂ ਸੰਦੇਸ਼ ਜਾਰੀ

Giani Raghbir Singh

ਚੰਡੀਗੜ੍ਹ, 19 ਦਸੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਹੈ | ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ‘ਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਬੇਹਂਟ ਕਰਨ ਲਈ 27 ਦਸੰਬਰ 2024 (13 ਪੋਹ) ਨੂੰ ਸਵੇਰੇ 10 ਵਜੇ ਦੁਨੀਆ ਭਰ ‘ਚ ਵਸਦੀ ਨੂੰ 10 ਮਿੰਟ ਲਈ ਮੂਲ-ਮੰਤਰ ਦਾ ਜਾਪ ਕਰਨ ਲਈ ਕਿਹਾ ਹੈ |

ਆਪਣੇ ਸੰਦੇਸ਼ ‘ਚ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਸੰਸਾਰ ਭਰ ਦੇ ਹਰੇਕ ਮਨੁੱਖ ਨੂੰ ਆਪਣੀ ਜ਼ਮੀਰ ਦੀ ਆਜ਼ਾਦੀ ਮੁਤਾਬਕ ਜੀਣ ਦਾ ਅਧਿਕਾਰ ਦੇਣ ਲਈ ਹੋਈ ਹੈ।

ਜਥੇਦਾਰ ਸਿੰਘ ਸਾਹਿਬ ਨੇ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ‘ਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ ਮਿਤੀ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਮਾਈ-ਭਾਈ ਦਸ ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਜਾਵੇ।

ਇਸ ਸੰਬੰਧੀ ਇੱਕ ਲਿਖਤੀ ਆਦੇਸ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਦੁਨੀਆ ਭਰ ਦੇ ਸਿੱਖ ਅਦਾਰੇ, ਸਭਾ-ਸੁਸਾਇਟੀਆਂ, ਦਲ ਪੰਥ, ਟਕਸਾਲਾਂ, ਸਿੰਘ ਸਭਾਵਾਂ,ਸੰਪਰਦਾਵਾਂ ਅਤੇ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਹੈ ਉਹ ਹਰੇਕ ਸਿੱਖ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਸ਼ਹੀਦੀ ਹਫ਼ਤੇ ਦੌਰਾਨ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਨ ਤੋਂ ਬਗੈਰ ਸਾਦਗੀ ਧਾਰਨ ਕਰਕੇ ਵੱਧ ਤੋਂ ਵੱਧ ਗੁਰਬਾਣੀ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ |

Read More: Giani Harpreet Singh: ਮੈਂ ਪਹਿਲਾ ਜਥੇਦਾਰ ਨਹੀਂ ਜਿਸ ਨੂੰ ਐਵੇਂ ਕੱਢਿਆ ਜਾ ਰਿਹੈ, ਨਾ ਹੀ ਆਖ਼ਰੀ: ਗਿਆਨੀ ਹਰਪ੍ਰੀਤ ਸਿੰਘ

Exit mobile version