Site icon TheUnmute.com

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਲਈਆਂ ਵਾਪਸ

Jathedar Singh Sahib Giani Ranjit Singh

ਚੰਡੀਗੜ੍ਹ 29 ਅਗਸਤ 2022: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਨੇ ਇਕ ਆਦੇਸ਼ ਜਾਰੀ ਕਰਦਿਆਂ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ (Jathedar Singh Sahib Giani Ranjit Singh) ਦੀਆਂ ਸੇਵਾਵਾਂ, ਸੁਵਿਧਾਵਾ ਵਾਪਸ ਲੈ ਲਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਗੁਰਵਿੰਦਰ ਸਿੰਘ ਸਮਰਾ ਅਤੇ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਚੱਲ ਰਹੀ ਤਕਰਾਰ ਤੋ ਬਾਅਦ ਇਹ ਫੈਸਲਾ ਲਿਆ ਹੈ |

ਇਸਦੇ ਨਾਲ ਹੀ ਬੀਤੇ ਦਿਨ ਜਾਰੀ ਆਦੇਸ਼ ਵਿਚ ਕਿਹਾ ਗਿਆ ਕਿ ਡਾਕਟਰ ਸਮਰਾ ਨਾਲ ਜਥੇਦਾਰ ਹਿੱਤ ਦੇ ਚੱਲ ਰਹੇ ਤਕਰਾਰ ਕਾਰਨ ਤਖ਼ਤ ਸਾਹਿਬ ਦੀ ਮਾਨ ਮਰਿਯਾਦਾ ਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸਦੇ ਨਾਲ ਹੀ ਤਖ਼ਤ ਸਾਹਿਬ ਦੇ ਸਤਿਕਾਰਯੋਗ ਪੰਜ ਪਿਆਰੇ ਸਿੰਘਾਂ ਨੇ ਆਪ ਨੂੰ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਦਿੱਤੇ ਗਏ ਹਨ | ਇਸਦੇ ਨਾਲ ਹੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਕਿਹਾ ਗਿਆ ਕਿ ਜਦੋਂ ਤੱਕ ਤੁਸੀਂ ਨਿਰਦੋਸ਼ ਸਾਬਤ ਨਹੀਂ ਹੁੰਦੇ ਉਦੋਂ ਤੱਕ ਤਖ਼ਤ ਸਾਹਿਬ ਦੀ ਕਿਸੇ ਵੀ ਅਹੁਦੇ ਦਾ ਇਸਤੇਮਾਲ ਨਹੀਂ ਕਰ ਸਕਣਗੇ |

Exit mobile version