July 4, 2024 4:34 am
Nanakshahi Calendar

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ

ਅੰਮ੍ਰਿਤਸਰ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ (Akal Takhat Sahib) ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਅੱਜ ਨਾਨਕਸ਼ਾਹੀ ਸੰਮਤ 554 (ਸੰਨ 2022-23) ਦਾ ਕੈਲੰਡਰ ਜਾਰੀ ਕੀਤਾ। ਅਤੇ 14 ਮਾਰਚ ਜੋ ਨਵਾਂ ਸਾਲ ਆ ਰਿਹਾ ਹੈ ਉਸ ਦੀਆਂ ਦੇਸ਼ ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ (Akal Takhat Sahib) ਦੇ ਜਥੇਦਾਰ ਨੇ ਵਧਾਈ ਦਿੰਦਿਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ (Akal Takhat Sahib) ਦੇ ਦਫ਼ਤਰ ਸਕੱਤਰੇਤ ਵਿਖੇ ਕੈਲੰਡਰ ਸੰਗਤ ਅਰਪਣ ਕਰਨ ਮੌਕੇ ਵੱਡੀ ਗਿਣਤੀ ’ਚ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ (Akal Takhat Sahib) ਦੇ ਜਥੇਦਾਰ ਨੇ ਕਿਹਾ ਕਿ ਇਸ ਵਾਰ ਇਸ ਕੈਲੰਡਰ ਦੇ ਵਿੱਚ ਸਾਕਾ ਪੰਜਾ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਵੀ ਇਸ ਕੈਲੰਡਰ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਗੁਰੂ ਕੇ ਲਾਹੌਰ ਵਾਲੇ ਦਿਨ ਵੀ ਇਸ ਕੈਲੰਡਰ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਤੀਸਰਾ ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦਾ ਵਸੇਬਾ ਛੱਡਿਆ ਸੀ ਉਸ ਦਿਨ ਨੂੰ ਵੀ ਇਸ ਕੈਲੰਡਰ ਵਿੱਚ ਲਿਆਂਦਾ ਗਿਆ ਹੈ।

ਕੈਲੰਡਰ ਸੰਗਤ ਅਰਪਣ ਕਰਨ ਮੌਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਗਤਾਂ ਇਸ ਨਾਨਕਸ਼ਾਹੀ ਕੈਲੰਡਰ (Nanakshahi Calendar) ਅਨੁਸਾਰ ਹੀ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ।