Site icon TheUnmute.com

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਦਿੱਤੀ ਮੁਬਾਰਕਬਾਦ

ਪ੍ਰਕਾਸ਼ ਪੁਰਬ

ਅੰਮ੍ਰਿਤਸਰ, 27 ਨਵੰਬਰ 2023: ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਦੇਸ਼ ਅਤੇ ਵਿਦੇਸ਼ਾਂ ‘ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਥੇ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਭਾਗਸ਼ਾਲੀ ਸਮਝ ਰਹੇ ਹਨ |

ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਮੰਜੀ ਸਾਹਿਬ ਦੀਵਾਨ ਹਾਲ ਦੇ ਵਿੱਚ ਪਹਿਲਾਂ ਦਿਖਾਏ ਗਏ ਵਿਧੀਵੱਧ ਪਾਠਾਂ ਦੇ ਭੋਗ ਪਾਏ ਗਏ ਅਤੇ ਉਸ ਤੋਂ ਉਪਰੰਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਜਲੌਅ ਸਾਹਿਬ ਸਜਾਏ ਗਏ | ਉਥੇ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵੱਲੋਂ ਵੀ ਸਿੱਖ ਸੰਗਤਾਂ ਨੂੰ ਇਸ ਦਿਨ ਦੇ ਲਈ ਮੁਬਾਰਕਬਾਦ ਦਿੱਤੀ |

ਉੱਥੇ ਹੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਦਿਖਾਏ ਹੋਏ ਮਾਰਗ ‘ਤੇ ਚੱਲਣ ਦੀ ਲੋੜ ਹੈ ਅਤੇ ਜੋ ਗੁਰੂ ਸਾਹਿਬ ਵੱਲੋਂ ਸੱਚਾ ਸੌਦਾ ਕੀਤਾ ਗਿਆ ਸੀ ਉਸ ਨੂੰ ਲੈ ਕੇ ਸਾਰਿਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਹਨਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਵਿੱਚ ਵੱਧ ਰਹੀ ਹਾਂ ਅਲਾਮਤਾਂ ਨੂੰ ਖ਼ਤਮ ਕਰਨ ਵਾਸਤੇ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਅੱਜ ਸਵੇਰ ਤੋਂ ਹੀ ਸੰਗਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰਧਾਮਾਂ ਵਿੱਚ ਜਾ ਕੇ ਗੁਰੂ ਦੇ ਚਰਨਾਂ ਵਿੱਚ ਅਰਦਾਸ ਕਰ ਰਹੇ ਹਨ |

Exit mobile version